ਅੱਜ ਦਾ ਹੁਕਮਨਾਮਾ
Published : May 8, 2020, 6:32 am IST
Updated : May 8, 2020, 6:32 am IST
SHARE ARTICLE
File Photo
File Photo

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥

ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥

ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥

ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥

ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥

ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥

ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥

ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

ਸ਼ੁੱਕਰਵਾਰ, ੨੬ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ : ੬੫੮)

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧।

Darbar SahibDarbar Sahib

(ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।੨।

Darbar Sahib Darbar Sahib

ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।੩।੩। ਭਾਵ :—ਮਾਇਆ ਦਾ ਮੋਹ ਮਨੁੱਖ ਨੂੰ ਅਸਲ ਨਿਸ਼ਾਨੇ ਤੋਂ ਡੇਗ ਦੇਂਦਾ ਹੈ ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement