ਅੱਜ ਦਾ ਹੁਕਮਨਾਮਾ
Published : Jun 8, 2020, 7:18 am IST
Updated : Jun 8, 2020, 7:18 am IST
SHARE ARTICLE
File Photo
File Photo

ਬਿਲਾਵਲੁ ਮਹਲਾ ੫ ॥

ਬਿਲਾਵਲੁ ਮਹਲਾ ੫ ॥

ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥

ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥

ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥

ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥

ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥

ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥

ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥

ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥

ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥

ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥

ਸੋਮਵਾਰ, ੨੬ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੮੦੯)]

ਬਿਲਾਵਲੁ ਮਹਲਾ ੫ ॥

ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ ।੧। ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ । (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ,

Darbar SahibDarbar Sahib

(ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ ।੧।ਰਹਾਉ।(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ । (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ ।੨। (ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ ।

Darbar SahibDarbar Sahib

(ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩। (ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ । ਹੇ ਨਾਨਕ! ਅਰਦਾਸ ਕਰ, ਤੇ, ਆਖ—ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼ ।੪।੭।੩੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement