Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (8 ਜੂਨ 2024)
Published : Jun 8, 2024, 6:53 am IST
Updated : Jun 8, 2024, 6:53 am IST
SHARE ARTICLE
Sri Darbar Sahib
Sri Darbar Sahib

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

Ajj da Hukamnama Sri Darbar Sahib 8 June 2024:  ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ ੩ ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥

ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥

ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥

ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥

ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥

ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥

ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥

ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥

ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥

ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥

ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥

ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥

ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

ਸ਼ਨਿਚਰਵਾਰ, ੨੬ ਜੇਠ (ਸੰਮਤ ੫੫੬ ਨਾਨਕਸ਼ਾਹੀ) ੮ ਜੂਨ, ੨੦੨੪ (ਅੰਗ: ੫੦੮)

ਪੰਜਾਬੀ ਵਿਆਖਿਆ :

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥
ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ।

ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement