ਅੱਜ ਦਾ ਹੁਕਮਨਾਮਾ (8 ਸਤੰਬਰ 2021)
Published : Sep 8, 2021, 7:23 am IST
Updated : Sep 8, 2021, 7:23 am IST
SHARE ARTICLE
Sri Darbar Sahib
Sri Darbar Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥

ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥

ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥

ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥

ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥

ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥

ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥

ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥

ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥

ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

Sri Darbar Sahib Sri Darbar Sahib

ਬੁੱਧਵਾਰ, ੨੪ ਭਾਦੋਂ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੭੨)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ।

SRI DARBAR SAHIBSRI DARBAR SAHIB

ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement