
ਬੈਰਾੜੀ ਮਹਲਾ ੪ ॥
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥
ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥
ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥
ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥
ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥
ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਮੰਗਲਵਾਰ, ੨੨ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੧੯)