ਅੱਜ ਦਾ ਹੁਕਮਨਾਮਾ (8 ਅਕਤੂਬਰ 2023)
Published : Oct 8, 2023, 6:54 am IST
Updated : Oct 8, 2023, 6:54 am IST
SHARE ARTICLE
Hukamnama From Sri Darbar Sahib
Hukamnama From Sri Darbar Sahib

ਸਲੋਕੁ ਮ: ੧ ॥

 

ਸਲੋਕੁ ਮਃ ੧ ॥

ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥

ਸਚੇ ਤੇਰੇ ਲੋਅ ਸਚੇ ਆਕਾਰ ॥

ਸਚੇ ਤੇਰੇ ਕਰਣੇ ਸਰਬ ਬੀਚਾਰ ॥

ਸਚਾ ਤੇਰਾ ਅਮਰੁ ਸਚਾ ਦੀਬਾਣੁ ॥

ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥

ਸਚਾ ਤੇਰਾ ਕਰਮੁ ਸਚਾ ਨੀਸਾਣੁ ॥

ਸਚੇ ਤੁਧੁ ਆਖਹਿ ਲਖ ਕਰੋੜਿ ॥

ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥

ਸਚੀ ਤੇਰੀ ਸਿਫਤਿ ਸਚੀ ਸਾਲਾਹ ॥

ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥

ਨਾਨਕ ਸਚੁ ਧਿਆਇਨਿ ਸਚੁ ॥

ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥ ਮਃ ੧ ॥

ਵਡੀ ਵਡਿਆਈ ਜਾ ਵਡਾ ਨਾਉ ॥

ਵਡੀ ਵਡਿਆਈ ਜਾ ਸਚੁ ਨਿਆਉ ॥

ਵਡੀ ਵਡਿਆਈ ਜਾ ਨਿਹਚਲ ਥਾਉ ॥

ਵਡੀ ਵਡਿਆਈ ਜਾਣੈ ਆਲਾਉ ॥

ਵਡੀ ਵਡਿਆਈ ਬੁਝੈ ਸਭਿ ਭਾਉ ॥

ਵਡੀ ਵਡਿਆਈ ਜਾ ਪੁਛਿ ਨ ਦਾਤਿ ॥

ਵਡੀ ਵਡਿਆਈ ਜਾ ਆਪੇ ਆਪਿ ॥

ਨਾਨਕ ਕਾਰ ਨ ਕਥਨੀ ਜਾਇ ॥

ਕੀਤਾ ਕਰਣਾ ਸਰਬ ਰਜਾਇ ॥੨॥ ਮਹਲਾ ੨ ॥

ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥

ਇਕਨੑਾ ਹੁਕਮਿ ਸਮਾਇ ਲਏ ਇਕਨੑਾ ਹੁਕਮੇ ਕਰੇ ਵਿਣਾਸੁ ॥

ਇਕਨੑਾ ਭਾਣੈ ਕਢਿ ਲਏ ਇਕਨੑਾ ਮਾਇਆ ਵਿਚਿ ਨਿਵਾਸੁ ॥

ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥

ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ ਪਉੜੀ ॥

ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥

ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥

ਥਾਉ ਨ ਪਾਇਨਿ ਕੂੜਿਆਰ ਮੁਹ ਕਾਲੑੈ ਦੋਜਕਿ ਚਾਲਿਆ ॥

ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥

ਲਿਖਿ ਨਾਵੈ ਧਰਮੁ ਬਹਾਲਿਆ ॥੨॥

ਐਤਵਾਰ, ੨੨ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੮ ਅਕਤੂਬਰ, ੨੦੨੩ (ਅੰਗ: ੪੬੩)

ਪੰਜਾਬੀ ਵਿਆਖਿਆ:

ਸਲੋਕੁ ਮਃ ੧ ॥
ਹੇ ਸੱਚੇ ਪਾਤਸ਼ਾਹ! ਤੇਰੇ (ਪੈਦਾ ਕੀਤੇ ਹੋਏ) ਖੰਡ ਤੇ ਬ੍ਰਹਿਮੰਡ ਸੱਚੇ ਹਨ (ਭਾਵ, ਖੰਡ ਤੇ ਬ੍ਰਹਿਮੰਡ ਸਾਜਣ ਵਾਲਾ ਤੇਰਾ ਇਹ ਸਿਲਸਿਲਾ ਸਦਾ ਲਈ ਅਟੱਲ ਹੈ) । ਤੇਰੇ (ਸਿਰਜੇ ਹੋਏ ਚੌਂਦਾਂ) ਲੋਕ ਤੇ (ਇਹ ਬੇਅੰਤ) ਆਕਾਰ ਭੀ ਸਦਾ-ਥਿਰ ਰਹਿਣ ਵਾਲੇ ਹਨ; ਤੇਰੇ ਕੰਮ ਤੇ ਸਾਰੀਆਂ ਵਿਚਾਰਾਂ ਨਾਸ-ਰਹਿਤ ਹਨ । ਹੇ ਪਾਤਸ਼ਾਹ! ਤੇਰੀ ਪਾਤਸ਼ਾਹੀ ਤੇ ਤੇਰਾ ਦਰਬਾਰ ਅਟੱਲ ਹਨ, ਤੇਰਾ ਹੁਕਮ ਤੇ ਤੇਰਾ (ਸ਼ਾਹੀ) ਫ਼ੁਰਮਾਨ ਭੀ ਅਟੱਲ ਹਨ । ਤੇਰੀ ਬਖ਼ਸ਼ਸ਼ ਸਦਾ ਲਈ ਥਿਰ ਹੈ ਤੇ ਤੇਰੀਆਂ ਬਖ਼ਸ਼ਸ਼ਾਂ ਦਾ ਨਿਸ਼ਾਨ ਭੀ (ਭਾਵ, ਇਹ ਬੇਅੰਤ ਪਦਾਰਥ ਜੋ ਤੂੰ ਜੀਆਂ ਨੂੰ ਦੇ ਰਿਹਾ ਹੈਂ) ਸਦਾ ਵਾਸਤੇ ਕਾਇਮ ਹੈ । ਲੱਖਾਂ ਕਰੋੜਾਂ ਜੀਵ, ਜੋ ਤੈਨੂੰ ਸਿਮਰ ਰਹੇ ਹਨ, ਸੱਚੇ ਹਨ (ਭਾਵ, ਬੇਅੰਤ ਜੀਵਾਂ ਦਾ ਤੈਨੂੰ ਸਿਮਰਨਾ—ਇਹ ਭੀ ਤੇਰਾ ਇਕ ਅਜਿਹਾ ਚਲਾਇਆ ਹੋਇਆ ਕੰਮ ਹੈ ਜੋ ਸਦਾ ਲਈ ਥਿਰ ਹੈ) । (ਇਹ ਖੰਡ, ਬ੍ਰਹਿਮੰਡ, ਲੋਕ, ਆਕਾਰ, ਜੀਅ ਜੰਤ ਆਦਿਕ) ਸਾਰੇ ਹੀ ਸੱਚੇ ਹਰੀ ਦੇ ਤਾਣ ਤੇ ਜ਼ੋਰ ਵਿਚ ਹਨ (ਭਾਵ, ਇਹਨਾਂ ਸਭਨਾਂ ਦੀ ਹਸਤੀ, ਸਭਨਾਂ ਦਾ ਆਸਰਾ ਪ੍ਰਭੂ ਆਪ ਹੈ) । ਤੇਰੀ ਸਿਫ਼ਤਿ-ਸਾਲਾਹ ਕਰਨੀ ਤੇਰਾ ਇਕ ਅਟੱਲ ਸਿਲਸਿਲਾ ਹੈ; ਹੇ ਸੱਚੇ ਪਾਤਿਸ਼ਾਹ! ਇਹ ਸਾਰੀ ਰਚਨਾ ਹੀ ਤੇਰਾ ਇਕ ਨਾ ਮੁੱਕਣ ਵਾਲਾ ਪਰਬੰਧ ਹੈ । ਹੇ ਨਾਨਕ! ਜੋ ਜੀਵ ਉਸ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, ਉਹ ਭੀ ਉਸ ਦਾ ਰੂਪ ਹਨ; ਪਰ ਜੋ ਜੰਮਣ ਮਰਨ ਦੇ ਗੇੜ ਵਿਚ ਪਏ ਹਨ, ਉਹ (ਅਜੇ) ਬਿਲਕੁਲ ਕੱਚੇ ਹਨ (ਭਾਵ, ਉਸ ਅਸਲ ਜੋਤ ਦਾ ਰੂਪ ਨਹੀਂ ਹੋਏ) ।੧।

ਉਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ । ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ । ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ । ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹੈ ਅਤੇ ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ । ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ (ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ) (ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ । ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ ।੨। ਇਹ ਜਗਤ ਪ੍ਰਭੂ ਦੇ ਰਹਿਣ ਦੀ ਥਾਂ ਹੈ, ਪ੍ਰਭੂ ਇਸ ਵਿਚ ਵੱਸ ਰਿਹਾ ਹੈ । ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ (ਇਸ ਸੰਸਾਰ-ਸਾਗਰ ਵਿਚੋਂ ਬਚਾ ਕੇ) ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਅਤੇ ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ ਹੀ ਇਸੇ ਵਿਚ ਡੋਬ ਦੇਂਦਾ ਹੈ । ਕਈ ਜੀਵਾਂ ਨੂੰ ਆਪਣੀ ਰਜ਼ਾ ਅਨੁਸਾਰ ਮਾਇਆ ਦੇ ਮੋਹ ਵਿਚੋਂ ਕੱਢ ਲੈਂਦਾ ਹੈ, ਕਈਆਂ ਨੂੰ ਇਸੇ ਵਿਚ ਫਸਾਈ ਰੱਖਦਾ ਹੈ । ਇਹ ਗੱਲ ਭੀ ਦੱਸੀ ਨਹੀਂ ਜਾ ਸਕਦੀ ਕਿ ਰੱਬ ਕਿਸ ਦਾ ਬੇੜਾ ਪਾਰ ਕਰਦਾ ਹੈ । ਹੇ ਨਾਨਕ! ਜਿਸ (ਵਡਭਾਗੀ) ਮਨੁੱਖ ਨੂੰ ਚਾਨਣ ਬਖ਼ਸ਼ਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਸਮਝ ਪੈ ਜਾਂਦੀ ਹੈ ।੩।

ਹੇ ਨਾਨਕ! ਜੀਵਾਂ ਨੂੰ ਪੈਦਾ ਕਰ ਕੇ ਪਰਮਾਤਮਾ ਨੇ ਧਰਮ-ਰਾਜ ਨੂੰ (ਉਹਨਾਂ ਦੇ ਸਿਰ ਤੇ) ਮੁਕੱਰਰ ਕੀਤਾ ਹੋਇਆ ਹੈ ਕਿ ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਲਿਖਦਾ ਰਹੇ । ਧਰਮ-ਰਾਜ ਦੀ ਕਚਹਿਰੀ ਵਿਚ ਨਿਰੋਲ ਸੱਚ ਦੁਆਰਾ (ਜੀਵਾਂ ਦੇ ਕਰਮਾਂ ਦਾ) ਨਿਬੇੜਾ ਹੁੰਦਾ ਹੈ (ਭਾਵ, ਓਥੇ ਨਿਬੇੜੇ ਦਾ ਮਾਪ ‘ਨਿਰੋਲ ਸਚੁ’ ਹੈ, ਜਿਨ੍ਹਾਂ ਦੇ ਪੱਲੇ ‘ਸਚੁ’ ਹੁੰਦਾ ਹੈ ਉਹਨਾਂ ਨੂੰ ਆਦਰ ਮਿਲਦਾ ਹੈ ਤੇ) ਮੰਦ-ਕਰਮੀ ਜੀਵ ਚੁਣ ਕੇ ਵੱਖਰੇ ਕੀਤੇ ਜਾਂਦੇ ਹਨ । ਕੂੜ ਠੱਗੀ ਕਰਨ ਵਾਲੇ ਜੀਵਾਂ ਨੂੰ ਓਥੇ ਟਿਕਾਣਾ ਨਹੀਂ ਮਿਲਦਾ; ਕਾਲਾ ਮੂੰਹ ਕਰ ਕੇ ਉਹਨਾਂ ਨੂੰ ਦੋਜ਼ਕ ਵਿਚ ਧੱਕਿਆ ਜਾਂਦਾ ਹੈ । (ਹੇ ਪ੍ਰਭੂ!) ਜੋ ਮਨੁੱਖ ਤੇਰੇ ਨਾਮ ਵਿਚ ਰੰਗੇ ਹੋਏ ਹਨ, ਉਹ (ਏਥੋਂ) ਬਾਜ਼ੀ ਜਿੱਤ ਕੇ ਜਾਂਦੇ ਹਨ ਤੇ ਠੱਗੀ ਕਰਨ ਵਾਲੇ ਬੰਦੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ । (ਤੂੰ, ਹੇ ਪ੍ਰਭੂ!) ਧਰਮ-ਰਾਜ ਨੂੰ (ਜੀਵਾਂ ਦੇ ਕੀਤੇ ਕਰਮਾਂ ਦਾ) ਲੇਖਾ ਲਿਖਣ ਵਾਸਤੇ (ਉਹਨਾਂ ਦੇ ਉੱਤੇ) ਮੁਕੱਰਰ ਕੀਤਾ ਹੋਇਆ ਹੈ ।੨।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement