ਅੱਜ ਦਾ ਹੁਕਮਨਾਮਾ
Published : Nov 8, 2020, 7:07 am IST
Updated : Nov 9, 2020, 7:07 am IST
SHARE ARTICLE
 Darbar Sahib
Darbar Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

ਜੀਵਨਾ ਹਰਿ ਜੀਵਨਾ ॥

ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

 

Darbar SahibDarbar Sahib

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥

ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

ਹਸਤੀ ਰਥ ਅਸੁ ਅਸਵਾਰੀ ॥

ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

ਮਨ ਤਨ ਅੰਤਰਿ ਚਰਨ ਧਿਆਇਆ ॥

ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਐਤਵਾਰ, ੨੩ ਕੱਤਕ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੮੪)

Darbar SahibDarbar Sahib

ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।

Darbar SahibDarbar Sahib

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement