ਅੱਜ ਦਾ ਹੁਕਮਨਾਮਾ ( 9 ਫਰਵਰੀ 2023)

By : GAGANDEEP

Published : Feb 9, 2023, 6:58 am IST
Updated : Feb 9, 2023, 7:02 am IST
SHARE ARTICLE
 Hukamnama sahib
Hukamnama sahib

ਸਲੋਕੁ ਮਃ ੧ ॥

 

ਸਲੋਕੁ ਮਃ ੧ ॥

ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥

ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥

ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥

ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥ ਮਃ ੧ ॥

ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥

ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥

ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥

ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥

ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥

ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥

ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥

ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥

ਜਰੁ ਆਈ ਜੋਬਨਿ ਹਾਰਿਆ ॥੧੭॥

ਵੀਰਵਾਰ, ੨੭ ਮਾਘ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੪੭੨)

ਪੰਜਾਬੀ ਵਿਆਖਿਆ:

ਸਲੋਕੁ ਮਃ ੧ ॥

ਜੇ ਕੋਈ ਠੱਗ ਪਰਾਇਆ ਘਰ ਠੱਗੇ, ਪਰਾਏ ਘਰ ਨੂੰ ਠੱਗ ਕੇ (ਉਹ ਪਦਾਰਥ) ਆਪਣੇ ਪਿਤਰਾਂ ਦੇ ਨਮਿਤ ਦੇਵੇ, ਤਾਂ (ਜੇ ਸੱਚ-ਮੁੱਚ ਪਿਛਲਿਆਂ ਦਾ ਦਿੱਤਾ ਅੱਪੜਦਾ ਹੀ ਹੈ ਤਾਂ) ਪਰਲੋਕ ਵਿਚ ਉਹ ਪਦਾਰਥ ਸਿਞਾਣਿਆ ਜਾਂਦਾ ਹੈ । ਇਸ ਤਰ੍ਹਾਂ ਉਹ ਮਨੁੱਖ ਆਪਣੇ ਪਿਤਰਾਂ ਨੂੰ (ਭੀ) ਚੋਰ ਬਣਾਂਦਾ ਹੈ (ਕਿਉਂਕਿ ਉਹਨਾਂ ਪਾਸੋਂ ਚੋਰੀ ਦਾ ਮਾਲ ਨਿਕਲ ਆਉਂਦਾ ਹੈ) । (ਅਗੋਂ) ਪ੍ਰਭੂ ਇਹ ਨਿਆਂ ਕਰਦਾ ਹੈ ਕਿ (ਇਹ ਚੋਰੀ ਦਾ ਮਾਲ ਅਪੜਾਣ ਵਾਲੇ ਬ੍ਰਾਹਮਣ) ਦਲਾਲ ਦੇ ਹੱਥ ਵੱਢੇ ਜਾਂਦੇ ਹਨ । ਹੇ ਨਾਨਕ! (ਕਿਸੇ ਦਾ ਅਪੜਾਇਆ ਹੋਇਆ ਅੱਗੇ ਕੀਹ ਮਿਲਣਾ ਹੈ?) ਅਗਾਂਹ ਤਾਂ ਮਨੁੱਖ ਨੂੰ ਉਹੀ ਕੁਝ ਮਿਲਦਾ ਹੈ ਜੋ ਖੱਟਦਾ ਹੈ, ਕਮਾਂਦਾ ਹੈ ਤੇ (ਹੱਥੀਂ) ਦੇਂਦਾ ਹੈ ।੧।ਜਿਵੇਂ ਇਸਤ੍ਰੀ ਨੂੰ ਸਦਾ ਹਰ ਮਹੀਨੇ ਨ੍ਹਾਉਣੀ ਆਉਂਦੀ ਹੈ (ਤੇ ਇਹ ਅਪਵਿੱਤ੍ਰਤਾ ਸਦਾ ਉਸ ਦੇ ਅੰਦਰੋਂ ਹੀ ਪੈਦਾ ਹੋ ਜਾਂਦੀ ਹੈ), ਤਿਵੇਂ ਝੂਠੇ ਮਨੁੱਖ ਦੇ ਮੂੰਹ ਵਿਚ ਸਦਾ ਝੂਠ ਹੀ ਰਹਿੰਦਾ ਹੈ ਤੇ ਇਸ ਕਰਕੇ ਉਹ ਸਦਾ ਦੁੱਖੀ ਹੀ ਰਹਿੰਦਾ ਹੈ । ਅਜੇਹੇ ਮਨੁੱਖ ਸੁੱਚੇ ਨਹੀਂ ਆਖੇ ਜਾਂਦੇ ਜੋ ਨਿਰਾ ਸਰੀਰ ਨੂੰ ਹੀ ਧੋ ਕੇ (ਆਪਣੇ ਵਲੋਂ ਪਵਿੱਤਰ ਬਣ ਕੇ) ਬੈਠ ਜਾਂਦੇ ਹਨ । ਹੇ ਨਾਨਕ! ਕੇਵਲ ਉਹੀ ਮਨੁੱਖ ਸੁੱਚੇ ਹਨ ਜਿਨ੍ਹਾਂ ਦੇ ਮਨ ਵਿੱਚ ਪ੍ਰਭੂ ਵੱਸਦਾ ਹੈ ।੨।ਜਿਨ੍ਹਾਂ ਪਾਸ ਕਾਠੀਆਂ ਸਮੇਤ, (ਭਾਵ, ਸਦਾ ਤਿਆਰ-ਬਰ ਤਿਆਰ) ਘੋੜੇ ਹਵਾ ਵਰਗੀ ਤਿੱਖੀ ਚਾਲ ਵਾਲੇ ਹੁੰਦੇ ਹਨ, ਜੋ ਆਪਣੇ ਹਰਮਾਂ ਨੂੰ ਕਈ ਰੰਗਾਂ ਨਾਲ ਸਜਾਂਦੇ ਹਨ, ਜੋ ਮਨੁੱਖ ਕੋਠੇ ਮਹਲ ਮਾੜੀਆਂ ਆਦਿਕ ਪਸਾਰੇ ਪਸਾਰ ਕੇ (ਅਹੰਕਾਰੀ ਹੋਇ) ਬੈਠੇ ਹਨ, ਜੋ ਮਨੁੱਖ ਮਨ-ਮੰਨੀਆਂ ਰੰਗ-ਰਲੀਆਂ ਮਾਣਦੇ ਹਨ, ਪਰ ਪ੍ਰਭੂ ਨੂੰ ਨਹੀਂ ਪਛਾਣਦੇ, ਉਹ ਆਪਣਾ ਮਨੁੱਖਾ ਜਨਮ ਹਾਰ ਬੈਠਦੇ ਹਨ । ਜੋ ਮਨੁੱਖ (ਗ਼ਰੀਬਾਂ ਉੱਤੇ) ਹੁਕਮ ਕਰ ਕੇ (ਪਦਾਰਥ) ਖਾਂਦੇ ਹਨ (ਭਾਵ, ਮੌਜਾਂ ਮਾਣਦੇ ਹਨ) ਅਤੇ ਆਪਣੇ ਮਹਲਾਂ ਨੂੰ ਤੱਕ ਕੇ ਆਪਣੀ ਮੌਤ ਨੂੰ ਭੁਲਾ ਦੇਂਦੇ ਹਨ, ਉਹਨਾਂ ਜਵਾਨੀ ਦੇ ਠੱਗਿਆਂ ਨੂੰ (ਭਾਵ, ਜੁਆਨੀ ਦੇ ਨਸ਼ੇ ਵਿਚ ਮਸਤ ਪਏ ਹੋਏ ਮਨੁੱਖਾਂ ਨੂੰ) (ਗ਼ਫ਼ਲਤ ਵਿਚ ਹੀ) ਬੁਢੇਪਾ ਆ ਦਬਾਂਦਾ ਹੈ ।੧੭।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement