ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (9 ਫਰਵਰੀ 2026)
Published : Feb 9, 2026, 6:39 am IST
Updated : Feb 11, 2026, 6:30 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

Ajj da Hukamnama Sri Darbar Sahib: ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement