ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2021)
Published : Mar 9, 2021, 7:17 am IST
Updated : Mar 9, 2021, 7:21 am IST
SHARE ARTICLE
Hukamnama Sahib
Hukamnama Sahib

ੴ ਸਤਿਗੁਰ ਪ੍ਰਸਾਦਿ ॥

ਸੋਰਠਿ ਮਹਲਾ ੫ ਘਰੁ ੨ ਦੁਪਦੇ 

ੴ ਸਤਿਗੁਰ ਪ੍ਰਸਾਦਿ ॥

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥

ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥

ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥

Darbar SahibDarbar Sahib

ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥

ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਪੰਜਾਬੀ ਵਿਆਖਿਆ:  

ਸੋਰਠਿ ਮਹਲਾ ੫ ਘਰੁ ੨ ਦੁਪਦੇ 

ੴ ਸਤਿਗੁਰ ਪ੍ਰਸਾਦਿ ॥

darbar sahibdarbar sahib

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

Darbar SahibDarbar Sahib

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ ਉਸ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਉਂਦਾ ਹੈ। ਗੁਰੂ ਨੇ ਨਾਨਕ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਤਾਂਹੀਏ ਨਾਨਕ ਨੂੰ ਯਕੀਨ ਹੈ ਕਿ ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ, ਫਿਰ ਭੀ ਸਦਾ ਮਾਇਆ ਦੇ ਮੋਹ ਤੋਂ ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement