ਅੱਜ ਦਾ ਹੁਕਮਨਾਮਾ (9 ਅਗਸਤ 2022)
Published : Aug 9, 2022, 6:48 am IST
Updated : Aug 9, 2022, 12:10 pm IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੫ ॥

 

ਸੋਰਠਿ ਮਹਲਾ ੫ ॥

ਠਾਢਿ ਪਾਈ ਕਰਤਾਰੇ ॥

ਤਾਪੁ ਛੋਡਿ ਗਇਆ ਪਰਵਾਰੇ ॥

ਗੁਰਿ ਪੂਰੈ ਹੈ ਰਾਖੀ ॥

ਸਰਣਿ ਸਚੇ ਕੀ ਤਾਕੀ ॥੧॥

ਪਰਮੇਸਰੁ ਆਪਿ ਹੋਆ ਰਖਵਾਲਾ ॥

ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥

ਹਰਿ ਹਰਿ ਨਾਮੁ ਦੀਓ ਦਾਰੂ ॥

ਤਿਨਿ ਸਗਲਾ ਰੋਗੁ ਬਿਦਾਰੂ ॥

ਅਪਣੀ ਕਿਰਪਾ ਧਾਰੀ ॥

ਤਿਨਿ ਸਗਲੀ ਬਾਤ ਸਵਾਰੀ ॥੨॥

ਪ੍ਰਭਿ ਅਪਨਾ ਬਿਰਦੁ ਸਮਾਰਿਆ ॥

ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥

ਗੁਰ ਕਾ ਸਬਦੁ ਭਇਓ ਸਾਖੀ ॥

ਤਿਨਿ ਸਗਲੀ ਲਾਜ ਰਾਖੀ ॥੩॥

ਬੋਲਾਇਆ ਬੋਲੀ ਤੇਰਾ ॥

ਤੂ ਸਾਹਿਬੁ ਗੁਣੀ ਗਹੇਰਾ ॥

ਜਪਿ ਨਾਨਕ ਨਾਮੁ ਸਚੁ ਸਾਖੀ ॥

ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

ਮੰਗਲਵਾਰ, ੨੫ ਸਾਵਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੨੨)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ । ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ।੧।ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ।ਰਹਾਉ।

Darbar Sahib Darbar Sahib

ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ । ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ । ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ ।

Darbar SahibDarbar Sahib

(ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ । ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ । ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ । ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ ।੪।੬।੫੬।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement