ਅੱਜ ਦਾ ਹੁਕਮਨਾਮਾ (9 ਸਤੰਬਰ 2023)
Published : Sep 9, 2023, 7:16 am IST
Updated : Sep 9, 2023, 7:18 am IST
SHARE ARTICLE
HUkamnama Sahib
HUkamnama Sahib

ਸੋਰਠਿ ਮਹਲਾ ੯ ॥

ਸੋਰਠਿ ਮਹਲਾ ੯ ॥

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥

ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥

ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥

ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥

ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥


ਸ਼ਨਿਚਰਵਾਰ, ੨੪ ਭਾਦੋਂ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੩੨)

ਸੋਰਠਿ ਮਹਲਾ ੯ ॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧।

 

ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement