ਅੱਜ ਦਾ ਹੁਕਮਨਾਮਾਂ
Published : Oct 9, 2018, 7:15 am IST
Updated : Oct 9, 2018, 8:26 am IST
SHARE ARTICLE
Sri Harmandir Sahib
Sri Harmandir Sahib

ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲਿਉ ਪਿਰੁ ਵਸੈ ਜਿਸੁ ਨਾਲੇ ॥

ਸੂਹੀ ਮਹਲਾ ੩ ॥

ਕਾਇਆ ਕਾਮਣਿ ਅਤਿ ਸੁਆਲਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮਾਲੇ ॥

ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥

ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥

ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮਾਲਾ ॥੨॥

ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥

ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥

ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥

ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥

ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥

ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥

ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥

ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥

ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥

ਮੰਗਲਵਾਰ, ੨੩ ਅੱਸੂ (ਸੰਮਤ ੫੫੦ ਨਾਨਕਸ਼ਾਹੀ) ੯ ਅਕਤੂਬਰ, ੨੦੧੮ (ਅੰਗ: ੭੫੪)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement