ਅੱਜ ਦਾ ਹੁਕਮਨਾਮਾ
Published : Dec 9, 2020, 6:53 am IST
Updated : Dec 9, 2020, 7:08 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸਲੋਕੁ ਮ; ੩ ॥

ਸਲੋਕੁ ਮ; ੩ ॥

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ 

ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ 

ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ 

ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ 

ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮ; ੩ ॥ 

ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ 

ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ 

ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ 

Darbar Sahib
 

ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ 

ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ 

ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ 

ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ 

ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥

ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ॥

Shri Darbar Sahib

ਸਲੋਕੁ ਮ; ੩ ॥
ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ ।ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ । ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ ।੧।

Darbar Sahib
 

ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ ।ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ ।੨।ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ।ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ । ਹੇ ਮਨ!


Darbar Sahib

ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ) ।ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ ।੨੧।੧। ਸੁਧੁ ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement