ਅੱਜ ਦਾ ਹੁਕਮਨਾਮਾ (10 ਜਨਵਰੀ 2022)
Published : Jan 10, 2022, 8:12 am IST
Updated : Jan 10, 2022, 8:13 am IST
SHARE ARTICLE
Darbar sahib
Darbar sahib

ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧

 

ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਅਸੁਮੇਧ ਜਗਨੇ ॥

ਤੁਲਾ ਪੁਰਖ ਦਾਨੇ ॥

ਪ੍ਰਾਗ ਇਸਨਾਨੇ ॥੧॥

ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥

ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥

ਗਇਆ ਪਿੰਡੁ ਭਰਤਾ ॥

ਬਨਾਰਸਿ ਅਸਿ ਬਸਤਾ ॥

ਮੁਖਿ ਬੇਦ ਚਤੁਰ ਪੜਤਾ ॥੨॥

ਸਗਲ ਧਰਮ ਅਛਿਤਾ ॥

ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥

ਖਟੁ ਕਰਮ ਸਹਿਤ ਰਹਤਾ ॥੩॥

ਸਿਵਾ ਸਕਤਿ ਸੰਬਾਦੰ ॥

ਮਨ ਛੋਡਿ ਛੋਡਿ ਸਗਲ ਭੇਦੰ ॥

ਸਿਮਰਿ ਸਿਮਰਿ ਗੋਬਿੰਦੰ ॥

ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥

ਸੋਮਵਾਰ, ੨੭ ਪੋਹ (ਸੰਮਤ ੫੫੩ ਨਾਨਕਸ਼ਾਹੀ) (ਅੰਗ : ੮੭੩)

 

 

Darbar SahibDarbar Sahib

ਪੰਜਾਬੀ ਵਿਆਖਿਆ :

ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਜੇ ਕੋਈ ਮਨੁੱਖ ਅਸਮੇਧ ਜੱਗ ਕਰੇ, ਆਪਣੇ ਨਾਲ ਸਾਵਾਂ ਤੋਲ ਕੇ (ਸੋਨਾ ਚਾਂਦੀ ਆਦਿਕ) ਦਾਨ ਕਰੇ ਅਤੇ ਪ੍ਰਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰੇ ।੧। ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ, ਬਰਾਬਰੀ ਨਹੀਂ ਕਰ ਸਕਦੇ । ਸੋ, ਹੇ ਮੇਰੇ ਆਲਸੀ ਮਨ! ਆਪਣੇ ਪਿਆਰੇ ਪ੍ਰਭੂ ਨੂੰ ਸਿਮਰ ।੧।ਰਹਾਉ। ਜੇ ਮਨੁੱਖ ਗਇਆ ਤੀਰਥ ਤੇ ਜਾ ਕੇ ਪਿਤਰਾਂ ਨਿਮਿੱਤ ਪਿੰਡ ਭਰਾਏ, ਜੇ ਕਾਂਸ਼ੀ ਦੇ ਨਾਲ ਵਗਦੀ ਅਸਿ ਨਦੀ ਦੇ ਕੰਢੇ ਰਹਿੰਦਾ ਹੋਵੇ, ਜੇ ਮੂੰਹੋਂ ਚਾਰੇ ਵੇਦ (ਜ਼ਬਾਨੀ) ਪੜ੍ਹਦਾ ਹੋਵੇ ।੨। ਜੇ ਮਨੁੱਖ ਸਾਰੇ ਕਰਮ ਧਰਮ ਕਰਦਾ ਹੋਵੇ, ਆਪਣੇ ਗੁਰੂ ਦੀ ਸਿੱਖਿਆ ਲੈ ਕੇ ਇੰਦ੍ਰੀਆਂ ਨੂੰ ਕਾਬੂ ਵਿਚ ਰੱਖਦਾ ਹੋਵੇ, ਜੇ ਬ੍ਰਾਹਮਣਾਂ ਵਾਲੇ ਛੇ ਹੀ ਕਰਮ ਸਦਾ ਕਰਦਾ ਰਹੇ, ।੩। ਰਾਮਾਇਣ (ਆਦਿਕ) ਦਾ ਪਾਠ—ਹੇ ਮੇਰੇ ਮਨ! ਇਹ ਸਾਰੇ ਕਰਮ ਛੱਡ ਦੇਹ, ਛੱਡ ਦੇਹ, ਇਹ ਸਭ ਪ੍ਰਭੂ ਨਾਲੋਂ ਵਿੱਥ ਪਾਣ ਵਾਲੇ ਹੀ ਹਨ । ਹੇ ਨਾਮਦੇਵ! ਗੋਬਿੰਦ ਦਾ ਭਜਨ ਕਰ, (ਪ੍ਰਭੂ ਦਾ) ਨਾਮ ਸਿਮਰ, (ਨਾਮ ਸਿਮਰਿਆਂ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘੇਂਗਾ ।੪।੧।

Darbar Sahib Darbar Sahib

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement