Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (10 ਮਾਰਚ 2024)
Published : Mar 10, 2024, 7:18 am IST
Updated : Mar 10, 2024, 7:18 am IST
SHARE ARTICLE
Hukamnama Sahib
Hukamnama Sahib

ਜੈਤਸਰੀ ਮਹਲਾ ੪ ਘਰੁ ੧ ਚਉਪਦੇ

Ajj da Hukamnama Sri Darbar Sahib Today: ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥

ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥

ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਐਤਵਾਰ, ੨੭ ਫੱਗਣ (ਸੰਮਤ ੫੫੫ ਨਾਨਕਸ਼ਾਹੀ)

(ਅੰਗ: ੬੯੬)

ਪੰਜਾਬੀ ਵਿਆਖਿਆ:

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ।

ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ।

ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

SHARE ARTICLE

ਏਜੰਸੀ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement