
ਧਨਾਸਰੀ ਮਹਲਾ ੫॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥
ਧਨਾਸਰੀ ਮਹਲਾ ੫॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥
ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥
ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥
ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੭੬