ਅੱਜ ਦਾ ਹੁਕਮਨਾਮਾ
Published : May 10, 2020, 6:34 am IST
Updated : May 10, 2020, 6:34 am IST
SHARE ARTICLE
File Photo
File Photo

ਸਲੋਕੁ ਮ; ੩ ॥

ਸਲੋਕੁ ਮ; ੩ ॥

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥

ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥

ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ; ੩ ॥

ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥

ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥

ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥

ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥

ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥

ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥

ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥

ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥

ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

ਐਤਵਾਰ, ੨੮ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ ੬੪੮)

 ਸਲੋਕੁ ਮ; ੩ ॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ;

Darbar SahibDarbar Sahib

ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ,

Darbar Sahib Darbar Sahib

ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।੧੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement