Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (10 ਮਈ 2025)
Published : May 10, 2025, 5:46 am IST
Updated : May 10, 2025, 5:46 am IST
SHARE ARTICLE
Ajj da Hukamnama Sri Darbar Sahib: ਸੋਰਠਿ ਮਹਲਾ ੯ ॥
Ajj da Hukamnama Sri Darbar Sahib: ਸੋਰਠਿ ਮਹਲਾ ੯ ॥

Ajj da Hukamnama Sri Darbar Sahib: ਸੋਰਠਿ ਮਹਲਾ ੯ ॥

Ajj da Hukamnama Sri Darbar Sahib: ਸੋਰਠਿ ਮਹਲਾ ੯ ॥

ਇਹ ਜਗਿ ਮੀਤੁ ਨ ਦੇਖਿਓ ਕੋਈ ॥

ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥

ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

ਕਹਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥

ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥

ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
 

ਸ਼ਨਿਚਰਵਾਰ, ੨੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੦ ਮਈ, ੨੦੨੫ (ਅੰਗ: ੬੩੩)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥

ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਪ੍ਰੈੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩॥੮॥

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement