
ਸਲੋਕ ਮ; ੫ ॥
ਸਲੋਕ ਮ; ੫ ॥
ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥
ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥ ਮ; ੫ ॥
ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥
ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥ ਪਉੜੀ ॥
ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥
ਫਉਜ ਸਤਾਣੀ ਹਾਠ ਪੰਚਾ ਜੋੜੀਐ ॥
ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥
darbar sahib
ਜਿਣਿ ਜਿਣਿ ਲੈਨਿ੍ ਰਲਾਇ ਏਹੋ ਏਨਾ ਲੋੜੀਐ ॥
ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥
ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥
ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥
ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥
Darbar Sahib
ਬੁੱਧਵਾਰ, ੨੮ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੫੨੨)
ਸਲੋਕ ਮ; ੫ ॥
ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਕ੍ਰੋੜਾਂ ਵਿਘਨ ਆ ਘੇਰਦੇ ਹਨ; ਹੇ ਨਾਨਕ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ ਜਿਵੇਂ ਸੁੰਞੇ ਘਰਾਂ ਵਿਚ ਕਾਂ ਲੌਂਦਾ ਹੈ (ਪਰ ਓਥੋਂ ਉਸ ਨੂੰ ਮਿਲਦਾ ਕੁਝ ਨਹੀਂ) ।ਉਹੀ ਰੁੱਤ ਸੋਹਣੀ ਹੈ ਜਦੋਂ ਪਿਆਰੇ ਪ੍ਰਭੂ-ਪਤੀ ਦਾ ਮੇਲ ਹੁੰਦਾ ਹੈ, ਸੋ, ਹੇ ਨਾਨਕ!
Darbar Sahib
ਉਸ ਨੂੰ ਹਰ ਵੇਲੇ ਯਾਦ ਕਰੀਏ, ਕਦੇ ਘੜੀ ਦੋ ਘੜੀਆਂ ਭੀ ਉਹ ਪ੍ਰਭੂ ਨਾਹ ਭੁੱਲੇ ।੨।(ਕਾਮਾਦਿਕ ਵਿਕਾਰ) ਬੜੇ ਸੂਰਮੇ ਤੇ ਬਹਾਦਰ (ਸਿਪਾਹੀ) ਹਨ, ਕਿਸੇ ਨੇ ਇਹਨਾਂ ਨੂੰ ਠੱਲ੍ਹਿਆ ਨਹੀਂ, ਇਹਨਾਂ ਪੰਜਾਂ ਨੇ ਬੜੀ ਬਲ ਵਾਲੀ ਤੇ ਹਠੀਲੀ ਫ਼ੌਜ ਇਕੱਠੀ ਕੀਤੀ ਹੋਈ ਹੈ, (ਦੁਨੀਆਦਾਰ ਤਾਂ ਕਿਤੇ ਰਹੇ) ਤਿਆਗੀਆਂ ਨੂੰ (ਭੀ) ਇਹ ਦਸ ਇੰਦ੍ਰੇ ਚਮੋੜ ਦੇਂਦੇ ਹਨ, ਸਭ ਨੂੰ ਜਿੱਤ ਜਿੱਤ ਕੇ ਆਪਣੇ ਅਨੁਸਾਰੀ ਕਰੀ ਜਾਂਦੇ ਹਨ, ਬੱਸ! ਇਹੀ ਗੱਲ ਇਹ ਲੋੜਦੇ ਹਨ, ਸਾਰੇ ਹੀ ਤ੍ਰੈਗੁਣੀ ਜੀਵ ਇਹਨਾਂ ਦੇ ਦਬਾਉ ਹੇਠ ਹਨ ।
DARBAR SAHIB
ਕਿਸੇ ਨੇ ਇਹਨਾਂ ਨੂੰ ਮੋੜਾ ਨਹੀਂ ਪਾਇਆ, (ਮਾਇਆ ਦੀ ਖ਼ਾਤਰ ਜੀਵਾਂ ਦੀ) ਭਟਕਣਾ (ਇਹ, ਮਾਨੋ, ਇਹਨਾਂ ਪੰਜਾਂ ਦਾ) ਕਿਲ੍ਹਾ ਹੈ ਤੇ ਮਾਇਆ (ਦਾ ਮੋਹ, ਉਸ ਕਿਲ੍ਹੇ ਦੇ ਦੁਆਲੇ ਡੂੰਘੀ) ਖਾਈ (ਪੁੱਟੀ ਹੋਈ) ਹੈ, (ਇਹ ਕਿਲ੍ਹਾ) ਕਿਵੇਂ ਤੋੜਿਆ ਜਾਏ? ਪੂਰੇ ਸਤਿਗੁਰੂ ਨੂੰ ਯਾਦ ਕੀਤਿਆਂ ਇਹ ਕਰੜੀ ਫ਼ੌਜ ਸਰ ਕੀਤੀ ਜਾ ਸਕਦੀ ਹੈ, (ਜੇ ਪ੍ਰਭੂ ਦੀ ਮਿਹਰ ਹੋਵੇ ਤਾਂ) ਮੈਂ ਦਿਨ ਰਾਤ ਹੱਥ ਜੋੜ ਕੇ ਉਸ ਗੁਰੂ ਦੇ ਸਾਹਮਣੇ ਖਲੋਤਾ ਰਹਾਂ ।੧੫।