
ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥
ਵਡਹੰਸੁ ਮਹਲਾ ੪ ॥
ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥
ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥
ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥
ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥
ਏਕ ਦ੍ਰਿਸਿ† ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥
ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥
ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥
ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥
ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧ´ਾਇਆ ॥
ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥
ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥
ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥
ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥
ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥
ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥
ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥
ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥
ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥
ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥
ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥
ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥
ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥
ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥
ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥
ਸ਼ੁੱਕਰਵਾਰ, ੨੬ ਸਾਵਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੭੨)