ਅੱਜ ਦਾ ਹੁਕਮਨਾਮਾ
Published : Sep 10, 2020, 7:28 am IST
Updated : Sep 10, 2020, 7:28 am IST
SHARE ARTICLE
Darbar Sahib
Darbar Sahib

ਧਨਾਸਰੀ ਮਹਲਾ ੫॥

ਧਨਾਸਰੀ ਮਹਲਾ ੫॥

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥

ਜਿਹਵਾ ਏਕ ਕਵਨ ਗੁਨ ਕਹੀਐ ॥

ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥

Darbar SahibDarbar Sahib

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥

ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥

ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

Darbar SahibDarbar Sahib

ਵੀਰਵਾਰ, ੨੬ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੭੩)

ਧਨਾਸਰੀ ਮਹਲਾ ੫॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ।

Darbar SahibDarbar Sahib

ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ।

Darbar SahibDarbar Sahib

ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।੨। ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।੩।੧੨।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement