ਅੱਜ ਦਾ ਹੁਕਮਨਾਮਾ (10 ਸਤੰਬਰ 2021)
Published : Sep 10, 2021, 7:32 am IST
Updated : Sep 10, 2021, 7:32 am IST
SHARE ARTICLE
Sri Darbar Sahib
Sri Darbar Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

ਜੀਵਨਾ ਹਰਿ ਜੀਵਨਾ ॥

ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥

ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

ਹਸਤੀ ਰਥ ਅਸੁ ਅਸਵਾਰੀ ॥

ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

ਮਨ ਤਨ ਅੰਤਰਿ ਚਰਨ ਧਿਆਇਆ ॥

ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

SRI DARBAR SAHIBSRI DARBAR SAHIB

ਸ਼ੁੱਕਰਵਾਰ, ੨੬ ਭਾਦੋਂ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੮੪)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤਿ੍ਰਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।

Sri Darbar Sahib Sri Darbar Sahib

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement