ਅੱਜ ਦਾ ਹੁਕਮਨਾਮਾ (10 ਅਤਕੂਬਰ 2021)
Published : Oct 10, 2021, 7:05 am IST
Updated : Oct 10, 2021, 7:08 am IST
SHARE ARTICLE
Hukamnama Sahib
Hukamnama Sahib

ਬਿਲਾਵਲੁ ਮਹਲਾ ੫ ॥

ਬਿਲਾਵਲੁ ਮਹਲਾ ੫ ॥

ਸਿਮਰਤ ਨਾਮੁ ਕੋਟਿ ਜਤਨ ਭਏ ॥

ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥

ਜੇਤੇ ਪੁਨਹਚਰਨ ਸੇ ਕੀਨੑੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥

ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥

ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥

ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥

ਐਤਵਾਰ, ੨੫ ਅੱਸੂ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੮੨੪)

ਪੰਜਾਬੀ ਵਿਆਖਿਆ :

ਬਿਲਾਵਲੁ ਮਹਲਾ ੫ ॥

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕੋ੍ਰੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ । (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ ।

Darbar Sahib Darbar Sahib

ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ ।੧। (ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ । ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ । ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ ।੨।੧੭।੧੦੩।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement