ਅੱਜ ਦਾ ਹੁਕਮਨਾਮਾ
Published : Nov 10, 2020, 7:25 am IST
Updated : Nov 10, 2020, 7:25 am IST
SHARE ARTICLE
Darbar Sahib
Darbar Sahib

ਧਨਾਸਰੀ ਭਗਤ ਰਵਿਦਾਸ ਜੀ ਕੀ

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

ਕਾਰਨ ਕਵਨ ਅਬੋਲ ॥ ਰਹਾਉ ॥

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ@ਾਰੇ ਲੇਖੇ ॥

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਮੰਗਲਵਾਰ, ੨੫ ਕੱਤਕ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੪)

Darbar SahibDarbar Sahib

ਪੰਜਾਬੀ ਵਿਆਖਿਆ:

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

Darbar SahibDarbar Sahib

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement