ਅੱਜ ਦਾ ਹੁਕਮਨਾਮਾ (10 ਨਵੰਬਰ 2021)
Published : Nov 10, 2021, 7:18 am IST
Updated : Nov 10, 2021, 7:35 am IST
SHARE ARTICLE
hukamnama
hukamnama

ਸਲੋਕ ਮਃ ੧ ॥

ਸਲੋਕ ਮਃ ੧ ॥

ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥

ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥

ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥

ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥

ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥

ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥

ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥

ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥

ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥

Golden TempleGolden Temple

ਬੁਧਵਾਰ, ੨੫ ਕੱਤਕ (ਸੰਮਤ ੫੫੩ ਨਾਨਕਸ਼ਾਹੀ) ੧੦ ਨਵੰਬਰ, ੨੦੨੧ (ਅੰਗ : ੯੫੨)

ਪੰਜਾਬੀ ਵਿਆਖਿਆ:-

ਸਲੋਕ ਮਃ ੧ ॥

ਅਰਥ: (ਤਪ ਆਦਿਕਾਂ ਨਾਲ) ਦੁਖੀ ਹੋਣ ਵਿਚ (ਸਿੱਧੀ ਤੇ ਵਡਿਆਈ ਦੀ ਪ੍ਰਾਪਤੀ) ਨਹੀਂ ਹੈ, ਸੁਖ-ਰਹਿਣਾ ਹੋਣ ਵਿਚ ਭੀ ਨਹੀਂ ਤੇ ਪਾਣੀ ਵਿਚ ਖਲੋਣ ਵਿਚ ਭੀ ਨਹੀਂ ਹੈ (ਨਹੀਂ ਤਾਂ ਬੇਅੰਤ) ਜੀਵ ਪਾਣੀ ਵਿਚ ਹੀ ਫਿਰਦੇ ਹਨ (ਉਹਨਾਂ ਨੂੰ ਸੁਤੇ ਹੀ ਸਿੱਧੀ ਮਿਲ ਜਾਂਦੀ) । ਸਿਰ ਦੇ ਕੇਸ ਮੁਨਾਣ ਵਿਚ (ਭਾਵ, ਰੁੰਡ-ਮੁੰਡ ਹੋ ਜਾਣ ਵਿਚ) ਸਿੱਧੀ ਨਹੀਂ ਹੈ; ਇਸ ਗੱਲ ਵਿਚ ਭੀ (ਜਨਮ-ਮਨੋਰਥ ਦੀ) ਸਿੱਧੀ ਨਹੀਂ ਕਿ ਵਿਦਵਾਨ ਬਣ ਕੇ (ਹੋਰ ਲੋਕਾਂ ਨੂੰ ਚਰਚਾ ਵਿਚ ਜਿੱਤਣ ਲਈ) ਦੇਸਾਂ ਦੇਸਾਂ ਵਿਚ ਫਿਰੀਏ। ਰੁੱਖਾਂ ਬਿਰਖਾਂ ਤੇ ਪੱਥਰਾਂ ਵਿਚ ਭੀ ਸਿੱਧੀ ਨਹੀਂ ਹੈ, ਇਹ ਆਪਣੇ ਆਪ ਨੂੰ ਕਟਾਂਦੇ ਹਨ ਤੇ (ਕਈ ਕਿਸਮ ਦੇ) ਦੁੱਖ ਸਹਾਰਦੇ ਹਨ (ਭਾਵ, ਰੁੱਖਾਂ ਬਿਰਖਾਂ ਪੱਥਰਾਂ ਵਾਂਗ ਜੜ੍ਹ ਹੋ ਕੇ ਆਪਣੇ ਉਤੇ ਕਈ ਕਸ਼ਟ ਸਹਾਰਿਆਂ ਭੀ ਜਨਮ-ਮਨੋਰਥ ਦੀ ਸਿੱਧੀ ਪ੍ਰਾਪਤ ਨਹੀਂ ਹੁੰਦੀ) ।

Harimandir Sahib Harimandir Sahib

(ਸੰਗਲ ਲੱਕ ਨਾਲ ਬੰਨ੍ਹਣ ਵਿਚ ਭੀ) ਸਿੱਧੀ ਨਹੀਂ ਹੈ, ਹਾਥੀ ਸੰਗਲਾਂ ਨਾਲ ਬੱਧੇ ਪਏ ਹੁੰਦੇ ਹਨ; (ਕੰਦ-ਮੂਲ ਖਾਣ ਵਿਚ ਭੀ) ਸਿੱਧੀ ਨਹੀਂ ਹੈ, ਗਾਈਆਂ ਘਾਹ ਚੁਗਦੀਆਂ ਹੀ ਹਨ (ਭਾਵ, ਹਾਥੀਆਂ ਵਾਂਗ ਸੰਗਲ ਬੰਨ੍ਹਿਆਂ ਤੇ ਗਾਈਆਂ ਵਾਂਗ ਕੰਦ-ਮੂਲ ਖਾਧਿਆਂ ਸਿੱਧੀ ਦੀ ਪ੍ਰਾਪਤੀ ਨਹੀਂ ਹੈ) । ਜਿਸ ਪ੍ਰਭੂ ਦੇ ਹੱਥ ਵਿਚ ਸਫਲਤਾ ਹੈ ਜੇ ਉਹ ਆਪ ਦੇਵੇ ਤਾਂ ਜਿਸ ਨੂੰ ਦੇਂਦਾ ਹੈ ਉਸ ਨੂੰ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਵਡਿਆਈ ਉਸ ਜੀਵ ਨੂੰ ਮਿਲਦੀ ਹੈ ਜਿਸ ਦੇ ਹਿਰਦੇ ਵਿਚ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਹਰ ਵੇਲੇ ਮੌਜੂਦ ਹੈ। (ਪ੍ਰਭੂ ਤਾਂ ਇਉਂ ਆਖਦਾ ਹੈ ਕਿ ਜੀਵਾਂ ਦੇ) ਸਾਰੇ ਸਰੀਰ ਮੇਰੇ (ਸਰੀਰ) ਹਨ, ਮੈਂ ਸਭਨਾਂ ਵਿਚ ਵੱਸਦਾ ਹਾਂ, ਜਿਸ ਜੀਵ ਨੂੰ ਮੈਂ ਕੁਰਾਹੇ ਪਾ ਦੇਂਦਾ ਹਾਂ ਉਸ ਨੂੰ ਕੌਣ ਸਮਝਾ ਸਕਦਾ ਹੈ? ਜਿਸ ਨੂੰ ਮੈਂ ਸੋਹਣਾ ਰਸਤਾ ਵਿਖਾ ਦੇਂਦਾ ਹਾਂ ਉਸ ਨੂੰ ਕੌਣ ਭੁਲਾ ਸਕਦਾ ਹੈ? ਜਿਸ ਨੂੰ ਮੈਂ (ਜ਼ਿੰਦਗੀ ਦੇ) ਸਫ਼ਰ ਦੇ ਸ਼ੁਰੂ ਵਿਚ ਹੀ ਭੁਲਾ ਦਿਆਂ ਉਸ ਨੂੰ ਰਸਤਾ ਕੌਣ ਵਿਖਾ ਸਕਦਾ ਹੈ?।1।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement