ਅੱਜ ਦਾ ਹੁਕਮਨਾਮਾ (10 ਨਵੰਬਰ 2022)
Published : Nov 10, 2022, 6:52 am IST
Updated : Nov 10, 2022, 6:52 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਸਲੋਕੁ ਮ: ੩ ॥

 

ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥

ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥

ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥

ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥

ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥

ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥

ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥

ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥

ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥

ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਵੀਰਵਾਰ, ੨੫ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੪੬)

 

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।

ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement