
ਸੂਹੀ ਮਹਲਾ ੫ ॥
ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥
ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥
ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥
ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥
ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥
ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥
ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥
ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥
ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥
ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥
ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥
ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥
ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥
ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥
ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥
ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥
ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥
ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
ਮੰਗਲਵਾਰ, ੨੫ ਮੱਘਰ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੬੧)