ਅੱਜ ਦਾ ਹੁਕਮਨਾਮਾ (10 ਦਸੰਬਰ 2021)
Published : Dec 10, 2021, 7:59 am IST
Updated : Dec 10, 2021, 8:00 am IST
SHARE ARTICLE
hukamnama-sri-darbar-sahib-amritsar
hukamnama-sri-darbar-sahib-amritsar

ਵਡਹੰਸੁ ਮਹਲਾ ੫ ॥

 

ਵਡਹੰਸੁ ਮਹਲਾ ੫ ॥

ਸਾਧਸੰਗ ਹਰਿ ਅੰਮ੍ਰਿੁਤੁ ਪੀਜੈ ॥

ਨਾ ਜੀਉ ਮਰੈ ਨ ਕਬਹੁ ਛੀਜੈ ॥੧॥

ਵਡਭਾਗੀ ਗੁਰੁ ਪੂਰਾ ਪਾਈਐ ॥

ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥

ਰਤਨ ਜਵਾਹਰ ਹਰਿ ਮਾਣਕ ਲਾਲਾ ॥

ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥

ਜਤ ਕਤ ਪੇਖਉ ਸਾਧੂ ਸਰਣਾ ॥

ਹਰਿ ਗੁਣ ਗਾਏ ਨਿਰਮਲ ਮਨੁ ਕਰਣਾ ॥੩॥

ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥

ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥

darbar Sahib Darbar Sahib

 

ਸ਼ੁੱਕਰਵਾਰ, ੨੫ ਮੱਘਰ (ਸੰਮਤ ੫੫੩ ਨਾਨਕਸ਼ਾਹੀ) ੧੦ ਦਸੰਬਰ, ੨੦੨੧ (ਅੰਗ: ੫੬੩)

ਪੰਜਾਬੀ ਵਿਆਖਿਆ :

ਵਡਹੰਸੁ ਮਹਲਾ ੫ ॥

ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ ।੧।ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ ।੧।ਰਹਾਉ।ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ । ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ ।੨।ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ ।੩।ਹੇ ਨਾਨਕ! (ਆਖ—) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ ।

 

Darbar Sahib Darbar Sahib

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement