ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (11 ਮਾਰਚ 2026)
Published : Mar 11, 2026, 6:52 am IST
Updated : Mar 11, 2026, 6:53 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib:ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥

Ajj da Hukamnama Sri Darbar Sahib: ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁਿੜ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥

ਵਿਆਖਿਆ: ਜੇ ਮਨ ਵਿਚ (ਹਰੀ ਦੀ ਹੋਂਦ) ਪ੍ਰਤੀਤ ਨਾ ਆਈ, ਤੇ ਅਡੋਲਤਾ ਵਿਚ ਪਿਆਰ ਨਾ ਲੱਗਾ, ਜੇ ਸ਼ਬਦ ਦਾ ਰਸ ਨਾ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤ-ਸਾਲਾਹ ਕਰਨ ਦਾ ਕੀਹ ਲਾਭ? ਨਾਨਕ ਜੀ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ॥੧॥ ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ। (ਆਤਮਿਕਤਾ ਤੋਂ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ। (ਮਨੁੱਖ) ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ ਤਾਂ ਜੋ (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ। ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ। ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ। ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ (ਮਰਨ ਵੇਲਾ ਨੇੜੇ ਆ ਜਾਂਦਾ ਹੈ)। ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ। ਜੇ ਜਿਉਂਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ। ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤ ਸ਼ਬਦ ਤੋਂ ਹੀ ਮਿਲਦੀ ਹੈ। ਨਾਨਕ ਜੀ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ। ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ। ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ। ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ ਤੇ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤ ਵਿਚ ਰਹਿ ਕੇ) ਸਾਰਾ ਸੰਸਾਰ ਤਰ ਸਕਦਾ ਹੈ ॥੪॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement