ਅੱਜ ਦਾ ਹੁਕਮਨਾਮਾ
Published : Apr 11, 2020, 6:09 am IST
Updated : Apr 11, 2020, 6:09 am IST
SHARE ARTICLE
File Photo
File Photo

ਜੈਤਸਰੀ ਮਹਲਾ ੪ ਘਰੁ ੨

ਜੈਤਸਰੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਸਿਮਰਹੁ ਅਗਮ ਅਪਾਰਾ ॥

ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥

ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥

ਹਰਿ ਗੁਣ ਗਾਵਹੁ ਮੀਤ ਹਮਾਰੇ ॥

ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥

ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥

ਮਧੁਸੂਦਨ ਹਰਿ ਮਾਧੋ ਪ੍ਰਾਨਾ ॥

ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥

ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥

ਹਰਿ ਹਰਿ ਨਾਮੁ ਸਦਾ ਸੁਖਦਾਤਾ ॥

ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥

ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

ਸ਼ਨਿਚਰਵਾਰ, ੨੯ ਚੇਤ (ਸੰਮਤ ੫੫੨ ਨਾਨਕਸ਼ਾਹੀ) ਅੰਗ: ੬੯੮

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ ।

File photoFile photo

ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ ।

File photoFile photo

ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement