ਅੱਜ ਦਾ ਹੁਕਮਨਾਮਾ (11 ਮਈ 2021)
Published : May 11, 2021, 7:59 am IST
Updated : May 11, 2021, 7:59 am IST
SHARE ARTICLE
Darbar Sahib
Darbar Sahib

ਸਲੋਕ ॥

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਮੰਗਲਵਾਰ, ੨੯ ਵੈਸਾਖ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੭੦੯)

Darbar sahibDarbar sahib

ਪੰਜਾਬੀ ਵਿਆਖਿਆ :

ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ ।

darbar sahibDarbar sahib

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement