Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (11 ਜੂਨ 2024)
Published : Jun 11, 2024, 7:18 am IST
Updated : Jun 11, 2024, 7:18 am IST
SHARE ARTICLE
Hukamnama Sahib
Hukamnama Sahib

ਵਡਹੰਸੁ ਮਹਲਾ ੩ ॥

Ajj da Hukamnama Sri Darbar Sahib Today: ਵਡਹੰਸੁ ਮਹਲਾ ੩ ॥

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥

ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥

ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

ਅਖੀ ਸੰਤੋਖੀਆ ਏਕ ਲਿਵ ਲਾਇ ॥

ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥

ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥

ਨਾਨਕ ਮਸਤਕਿ ਜਿਸੁ ਵਡਭਾਗੁ ॥

ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਮੰਗਲਵਾਰ, ੨੯ ਜੇਠ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੫੬੦)

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ ੩ ॥

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ

 (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement