Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (11 ਜੂਨ 2025)
Published : Jun 11, 2025, 6:27 am IST
Updated : Jun 11, 2025, 6:28 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib

Ajj da Hukamnama Sri Darbar Sahib: ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥

ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥

ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥

ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥

ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥

ਅਕਥੁ ਕਥਾਵੈ ਸਬਦਿ ਮਿਲਾਵੈ ॥

ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement