
ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨ੍ਹਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥
ਦੇਵਗੰਧਾਰੀ ॥
ਮਨ ਜਿਉ ਅਪੁਨੇ ਪ੍ਰਭ ਭਾਵਉ ॥
ਨੀਚਹੁ ਨੀਚੁ ਨੀਚੁ ਅਤਿ ਨਾਨ੍ਹਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥
ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥
ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥
ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥
ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥
ਸ਼ਨਿਚਰਵਾਰ, ੨੭ ਸਾਵਣ (ਸੰਮਤ ੫੫੦ ਨਾਨਕਸ਼ਾਹੀ) ੧੧ ਅਗਸਤ, ੨੦੧੮ (ਅੰਗ: ੫੨੯)