ਅੱਜ ਦਾ ਹੁਕਮਨਾਮਾ
Published : Sep 11, 2020, 7:42 am IST
Updated : Sep 12, 2020, 7:33 am IST
SHARE ARTICLE
Darbar Sahib
Darbar Sahib

ਜੈਤਸਰੀ ਮਹਲਾ ੫ ॥

ਜੈਤਸਰੀ ਮਹਲਾ ੫ ॥
ਆਏ ਅਨਿਕ ਜਨਮ ਭ੍ਰਮਿ ਸਰਣੀ ॥

ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥

ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥

Darbar SahibDarbar Sahib

ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥

ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥

ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

Darbar SahibDarbar Sahib

ਸ਼ੁੱਕਰਵਾਰ, ੨੭ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) ੧੧ ਸਤੰਬਰ, ੨੦੨੦ (ਅੰਗ: ੭੦੨)

ਜੈਤਸਰੀ ਮਹਲਾ ੫ ॥
ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ ।

Darbar SahibDarbar Sahib

ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement