ਅੱਜ ਦਾ ਹੁਕਮਨਾਮਾ (11 ਸਤੰਬਰ 2023)
Published : Sep 11, 2023, 7:28 am IST
Updated : Sep 11, 2023, 3:22 pm IST
SHARE ARTICLE
Hukamnama Sahib
Hukamnama Sahib

ਸਲੋਕੁ ਮਃ ੩ ॥

ਸਲੋਕੁ ਮਃ ੩ ॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
ਸੋਮਵਾਰ, ੨੬ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) ੧੧ ਸਤੰਬਰ, ੨੦੨੩ (ਅੰਗ ੬੪੮)
ਪੰਜਾਬੀ ਵਿਆਖਿਆ :
ਸਲੋਕੁ ਮਃ ੩ ॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤਿ੍ਰਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।੧੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement