
ਧਨਾਸਰੀ ਭਗਤ ਰਵਿਦਾਸ ਜੀ ਕੀ
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥
ਕਾਰਨ ਕਵਨ ਅਬੋਲ ॥ ਰਹਾਉ ॥
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮਾਰੇ ਲੇਖੇ ॥
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਸ਼ੁੱਕਰਵਾਰ, ੨੫ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੯੪)