ਅੱਜ ਦਾ ਹੁਕਮਨਾਮਾ (11 ਅਤਕੂਬਰ 2021)
Published : Oct 11, 2021, 7:15 am IST
Updated : Oct 11, 2021, 7:15 am IST
SHARE ARTICLE
 Hukamnama Sahib
Hukamnama Sahib

ਬਿਲਾਵਲੁ ਮਹਲਾ ੫ ॥

 

ਬਿਲਾਵਲੁ ਮਹਲਾ ੫ ॥

ਸਿਮਰਤ ਨਾਮੁ ਕੋਟਿ ਜਤਨ ਭਏ ॥

ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥

ਜੇਤੇ ਪੁਨਹਚਰਨ ਸੇ ਕੀਨੑੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥

ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥

ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥

ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥

 

 

Darbar Sahib Darbar Sahib

 

ਸੋਮਵਾਰ, ੨੬ ਅੱਸੂ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੮੨੪)

ਪੰਜਾਬੀ ਵਿਆਖਿਆ :

ਬਿਲਾਵਲੁ ਮਹਲਾ ੫ ॥

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕੋ੍ਰੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ । (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ । ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ ।੧। (ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ । ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ । ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ ।੨।੧੭।੧੦੩।

 

darbar Sahib Darbar Sahib

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement