ਅੱਜ ਦਾ ਹੁਕਮਨਾਮਾ
Published : Nov 11, 2020, 7:20 am IST
Updated : Nov 11, 2020, 10:24 am IST
SHARE ARTICLE
Darbar Sahib
Darbar Sahib

ਟੋਡੀ ਮਹਲਾ ੫ ਘਰੁ ੨ ਦੁਪਦੇ

ਟੋਡੀ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਮਾਗਉ ਦਾਨੁ ਠਾਕੁਰ ਨਾਮ ॥

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਬੁੱਧਵਾਰ, ੨੬ ਕੱਤਕ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੧੩)

Darbar SahibDarbar Sahib

ਪੰਜਾਬੀ ਵਿਆਖਿਆ:

ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ।

Shri Darbar SahibShri Darbar Sahib

ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧।

Darbar SahibDarbar Sahib

ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement