ਅੱਜ ਦਾ ਹੁਕਮਨਾਮਾ (11 ਨਵੰਬਰ 2022)
Published : Nov 11, 2022, 6:53 am IST
Updated : Nov 11, 2022, 6:53 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਧਨਾਸਰੀ ਮਹਲਾ ੫ ॥

 

ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥

ਜੀਅ ਕੀ ਏਕੈ ਹੀ ਪਹਿ ਮਾਨੀ ॥

ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥

ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥

ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥

ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥

ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥

ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥

ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਸ਼ੁੱਕਰਵਾਰ, ੨੬ ਕੱਤਕ (ਸੰਮਤ ੫੫੪ ਨਾਨਕਸ਼ਾਹੀ) ੧੧ ਨਵੰਬਰ, ੨੦੨੨ (ਅੰਗ : ੬੭੧)

 

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।੪।੫।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement