Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (11 ਨਵੰਬਰ 2025)
Published : Nov 11, 2025, 6:57 am IST
Updated : Nov 19, 2025, 6:41 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement