ਅੱਜ ਦਾ ਹੁਕਮਨਾਮਾ (11 ਦਸੰਬਰ 2022)
Published : Dec 11, 2022, 7:31 am IST
Updated : Dec 11, 2022, 7:33 am IST
SHARE ARTICLE
Hukamnama  Sri Darbar Sahib Amritsar
Hukamnama Sri Darbar Sahib Amritsar

ਸੂਹੀ ਮਹਲਾ ੪ ਘਰੁ ੨

ਸੂਹੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਗੁਰਮਤਿ ਨਗਰੀ ਖੋਜਿ ਖੋਜਾਈ ॥

ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥

ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥

ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥

ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥

ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥

ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥

ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥

ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

ਐਤਵਾਰ, ੨੬ ਮੱਘਰ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੩੨)

ਪੰਜਾਬੀ ਵਿਆਖਿਆ:

ਸੂਹੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ।੧।

ਹੇ ਭਾਈ! (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ । (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤਿ੍ਰਸ਼ਨਾ ਦੀ ਅੱਗ ਬੁੱਝ ਗਈ ਹੈ । ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ।੧।ਰਹਾਉ। ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ । ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ।੨।

ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ । ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ।੩। ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ।੪।੧।੫।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement