Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਜਨਵਰੀ 2024)
Published : Jan 12, 2024, 7:03 am IST
Updated : Jan 12, 2024, 7:03 am IST
SHARE ARTICLE
Sri Darbar Sahib
Sri Darbar Sahib

ਸੋਰਠਿ ਮਹਲਾ ੫ ॥

Ajj da Hukamnama Sri Darbar Sahib: ਸੋਰਠਿ ਮਹਲਾ ੫ ॥

ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥

ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥

ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥

ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥

ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥

ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥

ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥

ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥

ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

ਸ਼ੁੱਕਰਵਾਰ, ੨੮ ਪੋਹ (ਸੰਮਤ ੫੫੫ ਨਾਨਕਸ਼ਾਹੀ) ੧੨ ਜਨਵਰੀ, ੨੦੨੪ (ਅੰਗ: ੬੨੨)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ । ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ।੧।ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ।ਰਹਾਉ।ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ । ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।

ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ । ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ । (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ । ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ । ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ । ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ ।੪।੬।੫੬।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement