Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਜਨਵਰੀ 2026)

By : GAGANDEEP

Published : Jan 12, 2026, 6:24 am IST
Updated : Jan 12, 2026, 6:26 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥

ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥

ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥

ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ

॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement