
ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥
ਬਿਲਾਵਲੁ ਮਹਲਾ ੫ ॥
ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥
ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ@ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥
ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥
ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥
ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥
ਮੰਗਲਵਾਰ, ੨੮ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੮੦੪)