ਅੱਜ ਦਾ ਹੁਕਮਨਾਮਾ
Published : Apr 12, 2019, 7:14 am IST
Updated : Apr 12, 2019, 7:14 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥

ਧਨਾਸਰੀ ਮਹਲਾ ੧ ॥

ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥

ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥

ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥

ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥

ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥

ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥

ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥

ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥

ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

ਸ਼ੁੱਕਰਵਾਰ, ੩੦ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੮੬)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement