Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਅਪ੍ਰੈਲ 2024)
Published : Apr 12, 2024, 6:54 am IST
Updated : Apr 12, 2024, 6:54 am IST
SHARE ARTICLE
Sri Darbar Sahib
Sri Darbar Sahib

ਰਾਮਕਲੀ ਮਹਲਾ ੫ ॥

Ajj da Hukamnama Sri Darbar Sahib 12 April 2024: ਰਾਮਕਲੀ ਮਹਲਾ ੫ ॥

ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥

ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥

ਸਤਿਗੁਰੁ ਪਰਮੇਸਰੁ ਮੇਰਾ ॥

ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥

ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥

ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥

ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥

ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥

ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥

ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥

ਸ਼ੁੱਕਰਵਾਰ, ੩੦ ਚੇਤ (ਸੰਮਤ ੫੫੬ ਨਾਨਕਸ਼ਾਹੀ) ੧੨ ਅਪ੍ਰੈਲ, ੨੦੨੪ (ਅੰਗ: ੮੮੪)

ਪੰਜਾਬੀ ਵਿਆਖਿਆ :

ਰਾਮਕਲੀ ਮਹਲਾ ੫ ॥

ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ । (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ ।੧। ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ । ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ ।੧।ਰਹਾਉ।

ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ । ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ ।੨।ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ । ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ । ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ ।੩।ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ । ਹੇ ਨਾਨਕ! (ਆਖ—) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ ।੪।੫।

 (For more Punjabi news apart from Ajj da Hukamnama Sri Darbar Sahib 12 April 2024, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement