ਅੱਜ ਦਾ ਹੁਕਮਨਾਮਾ (12 ਮਈ 2022)
Published : May 12, 2022, 7:50 am IST
Updated : May 12, 2022, 7:50 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਵਡਹੰਸੁ ਮਹਲਾ ੩ ਘਰੁ ੧

 

ਵਡਹੰਸੁ ਮਹਲਾ ੩ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥

ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥

ਜਪਿ ਮਨ ਮੇਰੇ ਤੂ ਏਕੋ ਨਾਮੁ ॥

ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥

ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥

ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥

ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥

ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥

ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥

ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

ਵੀਰਵਾਰ, ੨੯ ਵੈਸਾਖ (ਸੰਮਤ ੫੫੪ ਨਾਨਕਸ਼ਾਹੀ)  (ਅੰਗ: ੫੫੮)

Guru Granth Sahib JI Guru Granth Sahib JI

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।੧। ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ।੧।ਰਹਾਉ।

Guru Granth Sahib JiGuru Granth Sahib Ji

ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।੨। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।੩। ਨਾਨਕ ਆਖਦਾ ਹੈ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ ।੪।੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement