ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਜੂਨ 2024)
Published : Jun 12, 2024, 6:50 am IST
Updated : Jun 12, 2024, 6:50 am IST
SHARE ARTICLE
Sri Darbar Sahib
Sri Darbar Sahib

ਧਨਾਸਰੀ ਭਗਤ ਰਵਿਦਾਸ ਜੀ ਕੀ

Ajj da Hukamnama Sri Darbar Sahib 12 June 2024: ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

ਕਾਰਨ ਕਵਨ ਅਬੋਲ ॥ ਰਹਾਉ ॥

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਬੁੱਧਵਾਰ, ੩੦ ਜੇਠ (ਸੰਮਤ ੫੫੬ ਨਾਨਕਸ਼ਾਹੀ) ੧੨ ਜੂਨ, ੨੦੨੪ (ਅੰਗ: ੬੯੪)

ਪੰਜਾਬੀ ਵਿਆਖਿਆ:

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement